ਟ੍ਰੈਕਟਰ ਰੈਲੀ ਤੋਂ ਬਾਅਦ 100 ਤੋਂ ਜ਼ਿਆਦਾ ਲੋਕ ਲਾਪਤਾ : ਕਿਸਾਨ ਮੋਰਚਾ
Updated On: 2021-02-01 12:19:07
ਗਣਤੰਤਰ ਦਿਵਸ ਦੇ ਮੌਕੇ ’ਤੇ ਕਿਸਾਨਾਂ ਵੱਲੋਂ ਦਿੱਲੀ ’ਚ ਕੀਤੀ ਗਈ ਟ੍ਰੈਕਟਰ ਪਰੇਡ ਤੋਂ ਬਾਅਦ 100 ਤੋਂ ਜ਼ਿਆਦਾ ਲੋਕ ਲਾਪਤਾ ਹਨ। ਇਹ ਦਾਅਵਾ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੀਤਾ ਗਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਲਾਪਤਾ ਹੋਏ ਕਿਸਾਨਾਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਕਿਸਾਨ ਸੰਗਠਨਾਂ ਨੇ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਟਾਈਮਸ ਆਫ ਇੰਡੀਆ ਦੀ ਖਬਰ ਮੁਤਾਬਕ ਇਹ ਕਮੇਟੀ ਗਣਤੰਤਰ ਦਿਵਸ ਦੇ ਮੌਕੇ ’ਤੇ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਲਾਪਤਾ, ਦਿੱਲੀ ਪੁਲਸ ਵੱਲੋਂ ਗਿ੍ਰਫਤਾਰ ਕੀਤੇ ਗਏ ਅਤੇ ਜਿਨ੍ਹਾਂ ਲੋਕਾਂ ਖਿਲਾਫ ਮਾਮਲੇ ਦਰਜ ਹਨ, ਉਨ੍ਹਾਂ ਬਾਰੇ ਜਾਣਕਾਰੀ ਇਕੱਠੀ ਕਰੇਗੀ। ਮੋਰਚੇ ਨੇ 163 ਲੋਕਾਂ ਦੀ ਪਛਾਣ ਕੀਤੀ ਹੈ, ਜੋ ਜਾਂ ਤਾਂ ਜੇਲ੍ਹ ’ਚ ਹਨ ਜਾਂ ਫਿਰ ਪੁਲਸ ਹਿਰਾਸਤ ’ਚ ਹਨ।
ਦੂਜੇੇ ਪਾਸੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਸਾਨਾਂ ਦੇ ਪ੍ਰਦਰਸ਼ਨ ਵਾਲੇ ਸਥਾਨਾਂ ਸਿੰਘੂ, ਗਾਜ਼ੀਪੁਰ ਤੇ ਟਿਕਰੀ ਬਾਰਡਰ ’ਤੇ ਇੰਟਰਨੈਟ ਸੇਵਾਵਾਂ ਬੰਦ ਰੱਖਣ ਦੀ ਮਿਆਦ ਮੰਗਲਵਾਰ ਰਾਤ ਤੱਕ ਲਈ ਵਧਾ ਦਿੱਤੀ ਹੈ। ਇਹ ਵਿਵਸਥਾ 31 ਜਨਵਰੀ ਨੂੰ ਰਾਤ 11 ਵਜੇ ਤੋਂ ਸ਼ੁਰੂ ਹੋਈ ਸੀ ਅਤੇ 2 ਫਰਵਰੀ ਨੂੰ ਰਾਤ 11 ਵਜੇ ਤੱਕ ਜਾਰੀ ਰਹੇਗੀ।
Leave a Reply