ਸੁਪਰੀਮ ਕੋਰਟ ਨੇ ਤਿੰਨੋ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ’ਤੇ ਅਗਲੇ ਆਦੇਸ਼ ਤੱਕ ਰੋਕ ਲਗਾਈ
Updated On: 2021-01-12 04:27:12
ਖੇਤੀ ਕਾਨੂੰਨਾਂ ਖਿਲਾਫ ਪਿਛਲੇ ਕਈ ਮਹੀਨਿਆਂ ਤੋਂ ਅੰਦੋਲਨ ਜਾਰੀ ਰਹਿਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਇਨ੍ਹਾਂ ਕਾਨੂੰਨਾਂ ਦੇ ਸਬੰਧ ’ਚ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਨਵਾਂ ਆਦੇਸ਼ ਜਾਰੀ ਕੀਤਾ ਹੈ। ਖਬਰਾਂ ਮੁਤਾਬਕ ਸੁਪਰੀਮ ਕੋਰਟ ਨੇ ਆਦੇਸ਼ ਸੁਣਾਉਂਦੇ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕੀਤੇ ਜਾਣ ’ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਦੇ ਅਗਲੇ ਆਦੇਸ਼ ਤੱਕ ਇਹ ਕਾਨੂੰਨ ਲਾਗੂ ਨਹੀਂ ਹੋਣਗੇ। ਸੁਪਰੀਮ ਕੋਰਟ ਨੇ ਇਨ੍ਹਾਂ ਕਾਨੂੰਨਾਂ ’ਤੇ ਚਰਚਾ ਲਈ ਇੱਕ ਕਮੇਟੀ ਦਾ ਗਠਨ ਵੀ ਕੀਤਾ ਹੈ।
ਕੋਰਟ ਨੇ ਕਮੇਟੀ ਦੇ ਲਈ ਕੁਝ ਨਾਂ ਦਾ ਵੀ ਸੁਝਾਅ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕਿਸਾਨ ਸੰਗਠਨ ਕਮੇਟੀ ਦੇ ਵਿਰੋਧ ’ਚ ਸਨ, ਪਰ ਸੁਣਵਾਈ ਦੌਰਾਨ ਕੋਰਟ ਨੇ ਕਿਹਾ ਕਿ ਉਹ ਇਸਦੇ ਲਈ ਅੰਤਰਿਮ ਆਦੇਸ਼ ਦੇਵੇਗੀ। ਸੁਣਵਾਈ ਦੌਰਾਨ ਕਿਸਾਨਾਂ ਦਾ ਪੱਖ ਰੱਖ ਰਹੇ ਵਕੀਲ ਨੇ ਦੱਸਿਆ ਕਿ ਕਿਸਾਨ ਸੰਗਠਨ ਸੁਪਰੀਮ ਕੋਰਟ ਵੱਲੋਂ ਕਮੇਟੀ ਦਾ ਗਠਨ ਕੀਤੇ ਜਾਣ ਦੇ ਪੱਖ ’ਚ ਨਹੀਂ ਹਨ ਅਤੇ ਉਹ ਕਮੇਟੀ ਦੇ ਸਾਹਮਣੇ ਨਹੀਂ ਜਾਣਾ ਚਾਹੁੰਦੇ।
ਕੋਰਟ ਨੇ ਕਿਹਾ, ‘‘ਜੇਕਰ ਕਿਸਾਨ ਸਰਕਾਰ ਦੇ ਸਾਹਮਣੇ ਜਾ ਸਕਦੇ ਹਨ ਤਾਂ ਕਮੇਟੀ ਦੇ ਸਾਹਮਣੇ ਕਿਉਂ ਨਹੀਂ? ਜੇਕਰ ਉਹ ਸਮੱਸਿਆ ਦਾ ਹੱਲ ਚਾਹੁੰਦੇ ਹਨ ਤਾਂ ਅਸੀਂ ਇਹ ਨਹੀਂ ਸੁਣਨਾ ਚਾਹੰਦੇ ਕਿ ਕਿਸਾਨ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ।’’
Leave a Reply