ਖੇਤੀ ਕਾਨੂੰਨਾਂ ਵਿਰੋਧੀ ਅੰਦੋਲਨ ਦੌਰਾਨ 50 ਤੋਂ ਵੱਧ ਕਿਸਾਨਾਂ-ਮਜ਼ਦੂਰਾਂ ਦੀ ਜਾਨ ਗਈ
Updated On: 2021-01-02 13:57:34
ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਿੱਲੀ ਸਰਹੱਦ ’ਤੇ ਕਿਸਾਨਾਂ ਵੱਲੋਂ ਪਿਛਲੇ ਸਾਲ 26 ਨਵੰਬਰ ਤੋਂ ਲੈ ਕੇ ਸ਼ੁਰੂ ਹੋਇਆ ਅੰਦੋਲਨ ਹੁਣ ਵੀ ਜਾਰੀ ਹੈ। ਇਸ ਦੌਰਾਨ 50 ਤੋਂ ਜ਼ਿਆਦਾ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਜਾਨਾਂ ਵੱਖ-ਵੱਖ ਕਾਰਨਾਂ ਕਰਕੇ ਜਾ ਚੁੱਕੀਆਂ ਹਨ।
ਖਬਰਾਂ ਮੁਤਾਬਕ ਹੁਣ ਤੱਕ 53 ਮੌਤਾਂ ਹੋ ਚੁੱਕੀਆਂ ਹਨ, ਜਿਨ੍ਹਾਂ ’ਚੋਂ 33 ਦਿੱਲੀ ਸਰਹੱਦ ਤੇ 20 ਪੰਜਾਬ ’ਚ ਹੋਈਆਂ ਹਨ। ਇਨ੍ਹਾਂ ਪ੍ਰਦਰਸ਼ਨਾਂ ’ਚ ਸ਼ਾਮਲ ਹੋਣ ਜਾਣ ਜਾਂ ਵਾਪਸ ਆਉਂਦੇ ਸਮੇਂ ਕਈ ਲੋਕ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਚੁੱਕੇ ਹਨ, ਜਦਕਿ ਕਈ ਆਪਣੀਆਂ ਜਾਨਾਂ ਖੁਦ ਲੈ ਚੁੱਕੇ ਹਨ। ਕਈ ਮੌਤਾਂ ਦਾ ਕਾਰਨ ਠੰਢ ਦੱਸਿਆ ਜਾ ਰਿਹਾ ਹੈ।
ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ’ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ, ਜਦਕਿ ਕੇਂਦਰ ਦੀ ਭਾਜਪਾ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਕਿਸਾਨਾਂ ਦੇ ਹਿੱਤ ’ਚ ਦੱਸ ਰਹੀ ਹੈ।
ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਾ ਲਏ ਜਾਣ ਕਰਕੇ ਕਿਸਾਨਾਂ ’ਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਇਸਦੇ ਨਾਲ ਹੀ ਦਿੱਲੀ ਸਰਹੱਦ ’ਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ’ਚ ਲੋਕਾਂ ਦੀ ਸ਼ਮੂਲੀਅਤ ਵੀ ਲਗਾਤਾਰ ਵਧਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਪ੍ਰਦਰਸ਼ਨਾਂ ’ਚ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰ ਤੇ ਹੋਰ ਵਰਗ ਵੀ ਵੱਧ ਚੜ੍ਹ ਕੇ ਸ਼ਾਮਲ ਹੋ ਰਹੇ ਹਨ।
Leave a Reply