ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਮੋਦੀ, ਭਾਜਪਾ ਸਾਂਸਦ ਸੰਨੀ ਦਿਓਲ ਤੇ ਸੋਮਪ੍ਰਕਾਸ਼ ਦਾ ਪੁਤਲਾ ਫੂਕਿਆ
Updated On: 2020-09-21 08:32:29
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਕਪੂਰਥਲਾ ਦੇ ਬਲਾਕ ਭੁਲੱਥ 'ਚ ਪ੍ਰਦਰਸ਼ਨ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਚੀਮਾਂ ਲਿੱਟਾਂ ਦੀ ਅਗਵਾਈ 'ਚ ਹੋਏ ਇਸ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਸਾਂਸਦ ਸੰਨੀ ਦਿਓਲ ਤੇ ਕੇਂਦਰੀ ਭਾਜਪਾ ਮੰਤਰੀ ਸੋਮ ਪ੍ਰਕਾਸ਼ ਦਾ ਪੁਤਲਾ ਵੀ ਫੂਕਿਆ ਗਿਆ |
ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਜਮ ਕੇ ਨਾਅਰੇਬਾਜੀ ਕੀਤੀ | ਇਸ ਤੋਂ ਬਾਅਦ ਸਮੂਹ ਭਾਰਤੀ ਕਿਸਾਨ ਯੂਨੀਅਨ ਪੰਜਾਬ (ਰਜਿ.) ਕਾਦੀਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਅਗਵਾਈ ਹੇਠ ਮੰਗ ਪੱਤਰ ਡੀਐਸਪੀ ਭੁਲੱਥ ਨੂੰ ਦਿੱਤਾ ਗਿਆ |
ਇਸ ਤੋਂ ਇਲਾਵਾ ਕਿਸਾਨਾਂ ਨੇ ਮੋਟਰਾਂ 'ਤੇ ਟਰਾਂਸਫਾਰਮਰਾਂ ਦੀ ਚੋਰੀ, ਪਸ਼ੂ ਚੋਰੀ, ਨਸ਼ਾ ਸਮਗਲਿੰਗ ਆਦਿ ਮੁੱਦੇ ਵੀ ਚੁੱਕੇ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਸਕੱਤਰ ਸਰਬਜੀਤ ਸਿੰਘ ਬਾਠ ਸਮੇਤ ਕਈ ਹੋਰ ਕਿਸਾਨ ਆਗੂ ਵੀ ਮੌਜ਼ੂਦ ਸਨ |
Leave a Reply