‘ਸਰਕਾਰ ਨੇ ਨਾ ਨੌਕਰੀ ਦਿੱਤੀ ਤੇ ਨਾ ਹੀ ਬੇਰੁਜ਼ਗਾਰੀ ਭੱਤਾ’
Updated On: 2021-01-04 13:40:11
ਸਾਲ 2017 ਦੀਆਂ ਵਿਧਾਨਸਭਾ ਚੋਣਾਂ ਵੇਲੇ ਕਾਂਗਰਸ ਨੇ ਸਰਕਾਰ ਬਣਨ ’ਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਹਾਲਾਂਕਿ ਸਰਕਾਰ ਬਣਨ ਦੇ 4 ਸਾਲ ਬੀਤਣ ਦੇ ਬਾਵਜੂਦ ਇਹ ਵਾਅਦਾ ਪੂਰਾ ਹੁੰਦਾ ਨਜ਼ਰ ਨਹÄ ਆ ਰਿਹਾ ਹੈ।
ਪੰਜਾਬ ’ਚ ਬੇਰੁਜ਼ਗਾਰ ਟੀਚਰ ਪਿਛਲੇ ਲੰਮੇ ਸਮੇਂ ਤੋਂ ਨੌਕਰੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਆ ਰਹੇ ਹਨ। ਹੁਣ ਇਨ੍ਹਾਂ ਟੀਚਰਾਂ ਵੱਲੋਂ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸਦੇ ਤਹਿਤ ਇਹ ਟੀਚਰ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਘਰ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨੇ ’ਤੇ ਬੈਠ ਗਏ ਹਨ।
‘ਇੰਡੀਅਨ ਐਕਸਪ੍ਰੈਸ’ ਦੀ ਰਿਪੋਰਟ ਮੁਤਾਬਕ ਬੇਰੁਜ਼ਗਾਰ ਬੀਐਡ ਟੀਚਰਾਂ ਦੇ ਸੰਗਠਨ ਨੇ 31 ਦਸੰਬਰ ਤੋਂ ਆਪਣਾ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਟੀਚਰ ਐਲੀਜ਼ੀਬਿਲੀਟੀ ਟੈਸਟ (ਟੀਈਟੀ) ਪਾਸ ਕਰਨ ਦੇ ਬਾਅਦ ਵੀ ਉਨ੍ਹਾਂ ਨੂੰ ਨੌਕਰੀਆਂ ਨਹÄ ਮਿਲ ਰਹੀਆਂ ਹਨ।
ਯੂਨੀਅਨ ਆਗੂ ਸੁਖਵਿੰਦਰ ਨੇ ਕਿਹਾ, ‘‘ਅਸÄ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਆਪਣਾ ਪੱਕਾ ਮੋਰਚਾ ਸ਼ੁਰੂ ਕੀਤਾ ਹੈ, ਕਿਉਂਕਿ ਪੰਜਾਬ ਸਰਕਾਰ ਨੇ ਨਾ ਤਾਂ ਸਾਨੂੰ ਨੌਕਰੀ ਦਿੱਤੀ ਅਤੇ ਨਾ ਹੀ ਬੇਰੁਜ਼ਗਾਰੀ ਭੱਤਾ। ਪੰਜਾਬ ’ਚ 35 ਹਜ਼ਾਰ ਤੋਂ ਜ਼ਿਆਦਾ ਬੇਰੁਜ਼ਗਾਰ ਟੀਈਟੀ-ਪਾਸ ਬੀਐਡ ਟੀਚਰ ਹਨ।’’
ਉਨ੍ਹਾਂ ਦਾ ਕਹਿਣਾ ਹੈ ਕਿ ਵੱਡੀ ਗਿਣਤੀ ’ਚ ਟੀਚਰਾਂ ਦੀਆਂ ਪੋਸਟਾਂ ਖਾਲੀ ਹਨ, ਪਰ ਸਰਕਾਰ ਹਮੇਸ਼ਾ ਕੁਝ ਹੀ ਸੀਟਾਂ ਭਰਨ ਲਈ ਵਿਗਿਆਪਨ ਕੱਢਦੀ ਹੈ।
Leave a Reply